ਸ੍ਰੀ ਹਜੂਰ ਸਾਹਿਬ ਸ਼ਰਧਾਲੂਆਂ ਨੂੰ ਲੈਣ ਗਈ ਬੱਸ ਦੇ ਡਰਾਈਵਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ


PRTC Bus Driver : ਤਖਤ ਸ੍ਰੀ ਹਜੂਰ ਸਾਹਿਬ ਵਿਖੇ ਦਰਸ਼ਨਾਂ ਲਈ ਗਏ ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਸੂਬੇ ਵਿਚ ਲਿਆਉਣ ਲਈ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਭੇਜੀਆਂ ਗਈਆਂ PRTC ਬੱਸਾਂ ਵਿਚੋਂ ਇਕ ਬੱਸ ਦੇ ਡਰਾਈਵਰ ਮਨਜੀਤ ਸਿੰਘ ਦੀ ਮੱਧ ਪ੍ਰਦੇਸ਼ ਦੇ ਰਤਲਾਮ ਵਿਚ ਹਾਰਟ ਅਟੈਕ ਕਾਰਨ ਮੌਤ ਹੋ ਗਈ। ਮ੍ਰਿਤਕ ਬਰਨਾਲਾ ਜਿਲੇ ਦੇ ਪਿੰਡ ਬਡਬਰ ਦਾ ਰਹਿਣ ਵਾਲਾ ਸੀ।


ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ 42 ਸਾਲਾ ਮਨਜੀਤ ਸਿੰਘ ਵਜੋਂ ਹੋਈ ਹੈ। ਜਦੋਂ ਉਸ ਨੂੰ ਦਿਲ ਦਾ ਦੌਰਾ ਪਿਆ, ਉਹ ਆਪਣੀ ਡਿਊਟੀ ਪੂਰੀ ਕਰ ਚੁੱਕਾ ਸੀ ਅਤੇ ਨਾਲ ਚੱਲ ਰਹੇ ਸਹਿ ਚਾਲਕ ਦੇ ਕੋਲ ਬੈਠਾ ਸੀ। ਜਾਣਕਾਰੀ ਮੁਤਾਬਕ ਉਸ ਦੀ ਲਾਸ਼ ਦਾ ਪੋਸਟਮਾਰਟਮ ਰਤਲਾਮ ਵਿਖੇ ਹੀ ਕੀਤਾ ਜਾ ਰਿਹਾ ਹੈ। ਇਹ ਵੀ ਪਪਤਾ ਲੱਗਾ ਹੈ ਕਿ ਉਹ ਸੰਗਰੂਰ ਜਿਲੇ ਦੇ ਪਿੰਡ ਬਡਬਰ ਦਾ ਰਹਿਣ ਵਾਲਾ ਸੀ। ਉਸ ਦੇ ਪਰਿਵਾਰ ਵਿਚ ਮਾਂ ਤੇ ਪਿਤਾ ਤੋਂ ਇਲਾਵਾ ਇਕ ਭੈਣ ਤੇ ਭਰਾ ਹੈ। ਇਹ ਵੀ ਪਤਾ ਲੱਗਾ ਹੈ ਕਿ ਉਹ ਪੀ. ਆਰ. ਟੀ. ਸੀ. ਵਿਚ ਕਿਲੋਮੀਟਰ ਸਕੀਮ ਅਧੀਨ ਚੱਲ ਰਹੀ ਬੱਸ ‘ਤੇ ਕੰਮ ਕਰਦਾ ਸੀ।

Comments