ਰੂਹ ਕੰਬਾਊ ਵਾਰਦਾਤ ਭਰਾ ਨੇ ਭਰਾ, ਭਰਜਾਈ ਤੇ ਭਤੀਜੇ ਦਾ ਦਾ ਕੀਤਾ ਕ.ਤ.ਲ
(ਮੋਹਾਲੀ) ਅਕਤੂਬਰ 13–. ਖਰੜ ਚ ਇਕ ਭਰਾ ਨੇ ਅਪਣੇ ਹੀ ਭਰਾ, ਭਰਜਾਈ ਅਤੇ ਭਤੀਜੇ ਦਾ ਕਤਲ ਕਰ ਦਿਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦਾ ਕਾਰਨ ਘਰੇਲੂ ਲੜਾਈ ਮੰਨ ਰਹੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਪੁਲਿਸ ਮੁਲਜ਼ਮ ਤੋਂ ਪੁਛਗਿਛ ਕਰ ਰਹੀ ਹੈ। ਇਹ ਮਾਮਲਾ ਸਨੀ ਅਨਕਲੇਵ ਸਥਿਤ ਗਲੋਬਲ ਸਿਟੀ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪ੍ਰਵਾਰ ਬਰਨਾਲਾ ਦਾ ਰਹਿਣ ਵਾਲਾ ਹੈ ਪਰ ਸਤਬੀਰ ਨੇ ਵੈੱਬ ਡਿਜ਼ਾਈਨਿੰਗ ਦਾ ਅਪਣਾ ਕਾਰੋਬਾਰ ਸ਼ੁਰੂ ਕੀਤਾ ਸੀ ਅਤੇ ਅਪਣੀ ਪਤਨੀ ਅਤੇ ਪੁੱਤਰ ਨਾਲ ਗਲੋਬਲ ਸਿਟੀ ਵਿਚ ਸੈਟਲ ਹੋ ਗਿਆ ਸੀ।ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਲਖਬੀਰ ਸਿੰਘ ਨੇ ਅਪਣੇ ਭਰਾ ਸਤਬੀਰ ਸਿੰਘ ਅਤੇ ਭਰਜਾਈ ਅਮਨਦੀਪ ਕੌਰ ਦੀਆਂ ਲਾਸ਼ਾਂ ਰੋਪੜ ਨਹਿਰ ਵਿਚ ਸੁੱਟ ਦਿਤੀਆਂ। 2 ਸਾਲ ਦੇ ਬੱਚੇ ਅਨਹਦ ਨੂੰ ਮੋਰਿੰਡਾ ਨਹਿਰ ਵਿਚ ਸੁੱਟ ਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ। ਅਜੇ ਤਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮੁਲਜ਼ਮ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮ ਦਾ ਭਰਾ ਉਸ ਦੀ ਜਾਇਦਾਦ ਹੜੱਪਣਾ ਚਾਹੁੰਦਾ ਸੀ। ਇਸ ਗੱਲ ਨੂੰ ਲੈ ਕੇ ਉਨ੍ਹਾਂ ਦੇ ਪ੍ਰਵਾਰ ‘ਚ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਇਸ ਤੋਂ ਪਹਿਲਾਂ ਵੀ ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਚੁੱਕਾ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਭਰਾ ਦੇ ਪ੍ਰਵਾਰ ਨੂੰ ਤਬਾਹ ਕਰਨ ਦੀ ਸਾਜ਼ਸ਼ ਰਚੀ। ਪੁਲਿਸ ਇਸ ਮਾਮਲੇ ਵਿਚ ਨੇੜੇ ਲੱਗੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਸ ਮਾਮਲੇ ‘ਚ ਦੋਸ਼ੀ ਇਕੱਲਾ ਨਹੀਂ ਹੋ ਸਕਦਾ, ਕੁੱਝ ਹੋਰ ਲੋਕਾਂ ਦੀ ਮਦਦ ਲਈ ਹੋਵੇ।ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਲਖਬੀਰ ਸਿੰਘ ਨੇ ਅਪਣੇ ਭਰਾ ਦਾ ਸਿਰ ’ਤੇ ਵਾਰ ਕਰਕੇ ਕਤਲ ਕੀਤਾ ਹੈ। ਇਸ ਤੋਂ ਬਾਅਦ ਭਰਾ ਦੀ ਪਤਨੀ ਦਾ ਕਿਸੇ ਕੱਪੜੇ ਨਾਲ ਗਲਾ ਘੁੱਟ ਕੇ ਕਤਲ ਕਰ ਦਿਤਾ ਗਿਆ। ਉਸ ਨੇ ਦੋਵਾਂ ਨੂੰ ਰੋਪੜ ਨਹਿਰ ਵਿਚ ਸੁੱਟ ਦਿਤਾ। ਇਸ ਤੋਂ ਬਾਅਦ ਮੁਲਜ਼ਮ ਨੇ ਭਤੀਜੇ ਦਾ ਕਤਲ ਕਰਕੇ ਉਸ ਨੂੰ ਮੋਰਿੰਡਾ ਨਹਿਰ ਵਿਚ ਸੁੱਟ ਦਿਤਾ। ਇਸ ਤੀਹਰੇ ਕਤਲ ਕਾਂਡ ਵਿਚ ਖਰੜ ਦੇ ਡੀ.ਐਸ.ਪੀ. ਕਰਨ ਸੰਧੂ ਨੇ ਦਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਪ੍ਰਵਾਰਕ ਝਗੜੇ ਦਾ ਮਾਮਲਾ ਹੈ। ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਤੋਂ ਅਜੇ ਪੁਛਗਿਛ ਕੀਤੀ ਜਾ ਰਹੀ ਹੈ।
Comments
Post a Comment